*ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ*
ਬੰਗਾ : 11 ਜਨਵਰੀ : (ਆਰ.ਡੀ.ਰਾਮਾ) ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਅੱਜ ਸਰਬੰਸਦਾਨੀ, ਕਲਗੀਧਰ ਪਾਤਸ਼ਾਹ ਧੰਨ-ਧੰਨ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ।ਇਸ ਮੌਕੇ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ ਅਤੇ ਉਪਰੰਤ ਸਜੇ ਮਹਾਨ ਗੁਰਮਤਿ ਸਮਾਗਮ ਵਿਚ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਅਤੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਵਿਚ ਪੰਥ ਦੇ ਪ੍ਰਸਿੱਧ ਕਥਾ ਵਾਚਕ ਭਾਈ ਬਲਦੇਵ ਸਿੰਘ ਜੀ ਪਾਉਂਟਾ ਸਾਹਿਬ ਵਾਲਿਆਂ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਗੁਰੂ ਗੋਬਿੰਦ ਸਿੰਘ ਜੀ ਦੇ ਗੁਰ ਇਤਿਹਾਸ ਬਾਰੇ ਚਾਨਣਾ ਪਾਇਆ ਅਤੇ ਗੁਰੂ ਜੀ ਦੇ ਜੀਵਨ ਤੋਂ ਸੇਧ ਲੈਣ ਲਈ ਪ੍ਰੇਰਿਆ।
ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਮੂਹ ਸੰਗਤਾਂ ਨੂੰ ਦਸਮੇ ਪਾਤਸ਼ਾਹ, ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਸਮੂਹ ਸੰਗਤਾਂ ਨੂੰ ਮਾਨਵਤਾ ਦੀ ਭਲਾਈ ਦਾ ਸੰਦੇਸ਼ ਦਿੱਤਾ ਹੈ। ਇਸ ਮੌਕੇ ਸ. ਕਾਹਮਾ ਨੇ ਸੰਗਤਾਂ ਨੂੰ ਢਾਹਾਂ ਕਲੇਰਾਂ ਵਿਖੇ ਚੱਲ ਰਹੇ ਵੱਖ ਵੱਖ ਅਦਾਰਿਆਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ । ਢਾਹਾਂ ਕਲੇਰਾਂ ਵਿਖੇ ਹੋਏ ਮਹਾਨ ਗੁਰਮਤਿ ਸਮਾਗਮ ਵਿਚ ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਨਰਿੰਦਰ ਸਿੰਘ ਫਿਰੋਜ਼ਪੁਰ, ਜਗਜੀਤ ਸਿੰਘ ਸੋਢੀ ਮੈਂਬਰ, ਬਰਜਿੰਦਰ ਸਿੰਘ ਹੈਪੀ ਕਲੇਰਾਂ, ਗੁਰਦੀਪ ਸਿੰਘ ਢਾਹਾਂ, ਮਹਿੰਦਰਪਾਲ ਸਿੰਘ ਦਫ਼ਤਰ ਸੁਪਰਡੈਂਟ, ਭਾਈ ਮਨਜੀਤ ਸਿੰਘ, ਵਰਿੰਦਰ ਸਿੰਘ ਬਰਾੜ ਮੁਖੀ ਐੱਚ ਆਰ, ਡਾ. ਰਵਿੰਦਰ ਖਜ਼ੂਰੀਆ ਆਰਥੋਪੈਡਿਕ ਸਰਜਨ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਡਾ. ਜਸਦੀਪ ਸਿੰਘ ਸੈਣੀ (ਸਿਰ ਤੇ ਰੀੜ੍ਹ ਦੀ ਹੱਡੀ ਦੇ ਅਪਰੇਸ਼ਨਾਂ ਦੇ ਮਾਹਿਰ), ਡਾ. ਮੁਕਲ ਬੇਦੀ (ਸਰੀਰਕ ਬਿਮਾਰੀਆਂ ਦੇ ਮਾਹਿਰ), ਡਾ. ਨਵਜੋਤ ਸਿੰਘ ਸਹੋਤਾ (ਕੈਂਸਰ ਰੋਗਾਂ, ਦੂਰਬੀਨੀ ਅਤੇ ਵੱਡੇ ਅਪਰੇਸ਼ਨਾਂ ਦੇ ਮਾਹਿਰ), ਡਾ. ਚਾਂਦਨੀ ਬੱਗਾ (ਔਰਤਾਂ ਦੀਆਂ ਬਿਮਾਰੀਆਂ ਦੇ ਮਾਹਿਰ), ਡਾ. ਰਾਹੁਲ ਗੋਇਲ (ਲੈਬ ਟੈਸਟ ਦੇ ਮਾਹਿਰ ਪੈਥੋਲਜਿਸਟ), ਡਾ. ਹਰਜੋਤਵੀਰ ਸਿੰਘ ਰੰਧਾਵਾ (ਦੰਦਾਂ ਦੀਆਂ ਬਿਮਾਰੀਆਂ ਦੇ ਮਾਹਿਰ), ਡਾ. ਦੀਪਕ ਦੁੱਗਲ (ਬੇਹੋਸ਼ੀ ਦੇ ਮਾਹਿਰ), ਡਾ. ਰਵੀਨਾ (ਫਿਜ਼ੀਉਥੈਰਾਪੀ ਦੇ ਮਾਹਿਰ), ਡੀ. ਟੀ. ਰੋਨਿਕਾ ਕਾਹਲੋਂ (ਡਾਈਟੀਸ਼ੀਅਨ), ਮੈਡਮ ਸਰਬਜੀਤ ਕੌਰ ਨਰਸਿੰਗ ਸੁਪਰਡੈਂਟ, ਮੈਡਮ ਜਗਜੀਤ ਕੌਰ, ਭਾਈ ਮਨਜੀਤ ਸਿੰਘ, ਭਾਈ ਪ੍ਰਵੀਨ ਸਿੰਘ, ਨਰਿੰਦਰ ਸਿੰਘ ਢਾਹਾਂ, ਸੁਰਜੀਤ ਸਿੰਘ ਜਗਤਪੁਰ, ਕਮਲਜੀਤ ਸਿੰਘ, ਦਲਜੀਤ ਸਿੰਘ ਬੋਇਲ, ਸੁਰਜੀਤ ਸਿੰਘ ਕਲੇਰ ਤੋਂ ਇਲਾਵਾ ਟਰੱਸਟ ਦੇ ਪ੍ਰਬੰਧ ਹੇਠਾਂ ਚੱਲ ਰਹੇ ਸਮੂਹ ਅਦਾਰਿਆਂ ਦੇ ਸਮੂਹ ਸਟਾਫ਼, ਸਮੂਹ ਵਿਦਿਆਰਥੀ ਅਤੇ ਇਲਾਕਾ ਨਿਵਾਸੀ ਸੰਗਤਾਂ ਨੇ ਹਾਜ਼ਰੀਆਂ ਭਰੀਆਂ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Comments
Post a Comment