*ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ*
ਬੰਗਾ : 13 ਜਨਵਰੀ : - ( ਆਰ.ਡੀ.ਰਾਮਾ)ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਅੱਜ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਨਰਸਿੰਗ ਕਾਲਜ ਦੇ ਖੁੱਲ੍ਹੇ ਵਿਹੜੇ ਵਿਚ ਸ.ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਲੋਹੜੀ ਦੀ ਧੂਣੀ ਨੂੰ ਅਗਨੀ ਦਿਖਾਉਣ ਦੀ ਰਸਮ ਅਦਾ ਕੀਤੀ। ਉਹਨਾਂ ਦਾ ਸਹਿਯੋਗ ਜਗਜੀਤ ਸਿੰਘ ਸੋਢੀ ਟਰੱਸਟ ਮੈਂਬਰ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਨੇ ਦਿੱਤਾ।
ਸ.ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਨੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਅਤੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਸਾਰੇ ਸੰਸਥਾਵਾਂ ਦੇ ਸਮੂਹ ਕਰਮਚਾਰੀਆਂ ਅਤੇ ਨਰਸਿੰਗ ਵਿਦਿਆਰਥੀਆਂ ਨੂੰ ਲੋਹੜੀ ਦੇ ਤਿਉਹਾਰ ਦੀ ਵਧਾਈਆਂ ਦਿੱਤੀਆਂ । ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਧੀਆਂ ਨੂੰ ਵੀ ਪੁੱਤਰਾਂ ਵਾਂਗੂ ਪਾਲਿਆ ਜਾਵੇ।ਇਸ ਲਈ ਧੀਆਂ ਨੂੰ ਸਤਿਕਾਰ ਦੇਣ ਲਈ ਅਤੇ ਲੋਹੜੀ ਦੇ ਤਿਉਹਾਰ ਦੀ ਖ਼ੁਸ਼ੀਆਂ ਨੂੰ ਵਧਾਉਣ ਲਈ ਧੀਆਂ ਦੀ ਲੋਹੜੀ ਵੀ ਪਾਈ ਜਾਣੀ ਚਾਹੀਦੀ ਹੈ।ਇਸ ਸੰਖੇਪ ਸਮਾਗਮ ਵਿਚ ਨਰਸਿੰਗ ਵਿਦਿਆਰਥੀਆਂ ਵੱਲੋਂ ਗੀਤ, ਗਿੱਧਾ ਅਤੇ ਭੰਗੜੇ ਦੀ ਪੇਸ਼ਕਾਰੀ ਵੀ ਕੀਤੀ ਗਈ। ਲੋਹੜੀ ਦੇ ਇਸ ਸ਼ੁੱਭ ਮੌਕੇ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਜਗਜੀਤ ਸਿੰਘ ਸੋਢੀ ਟਰੱਸਟ ਪ੍ਰਬੰਧਕ ਮੈਂਬਰ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਮਹਿੰਦਰਪਾਲ ਸਿੰਘ ਸੁਪਰਡੈਂਟ, ਡਾ. ਰਵਿੰਦਰ ਖਜ਼ੂਰੀਆ ਆਰਥੋਪੈਡਿਕ ਸਰਜਨ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਡਾ. ਜਸਦੀਪ ਸਿੰਘ ਸੈਣੀ, ਡਾ. ਨਵਜੋਤ ਸਿੰਘ ਸਹੋਤਾ, ਡਾ. ਮੁਕਲ ਬੇਦੀ, ਸ. ਵਰਿੰਦਰ ਸਿੰਘ ਬਰਾੜ ਐਚ ਆਰ, ਸ੍ਰੀ ਸੰਜੇ ਕੁਮਾਰ ਐਸੋਸੀਏਟ ਪ੍ਰੌਫੈਸਰ ਤੋਂ ਇਲਾਵਾ ਸਮੂਹ ਨਰਸਿੰਗ ਕਾਲਜ ਸਟਾਫ਼, ਡਾਕਟਰ ਸਾਹਿਬਾਨ, ਨਰਸਿੰਗ ਸਟਾਫ ਅਤੇ ਨਰਸਿੰਗ ਵਿਦਿਆਰਥੀ ਹਾਜ਼ਰ ਸਨ।
Comments
Post a Comment