Skip to main content

ਜਾਤ, ਧਰਮ, ਰੰਗ ਅਤੇ ਲਾਲਚ ਦੇ ਸਿਰ ਉੱਤੇ ਨਾ ਮੰਗੀਆਂ ਜਾਣ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ

-ਪੰਜਾਬ ਵਿਧਾਨ ਸਭਾ ਚੋਣਾਂ-2022-

ਉਮੀਦਵਾਰਾਂ ਦੇ ਖਰਚੇ ਦੀ ਸੀਮਾ ਹੁਣ 40 ਲੱਖ ਰੁਪਏਃ ਜ਼ਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ

-10 ਹਜ਼ਾਰ ਰੁਪਏ ਤੱਕ ਦੀ ਅਦਾਇਗੀ ਨਗਦੀ ਜਦਕਿ ਇਸ ਤੋਂ ਵੱਧ ਰਾਸ਼ੀ ਚੈੱਕ ਰਾਹੀਂ ਕਰਨੀ ਪਵੇਗੀ

-ਵਿਸ਼ੇਸ਼ ਖਰਚਾ ਨਿਗਰਾਨ ਰੱਖਣਗੇ ਉਮੀਦਵਾਰਾਂ ਦੇ ਖਰਚਿਆਂ 'ਤੇ ਤਿੱਖੀ ਨਜ਼ਰ

- ਜਾਤ, ਧਰਮ, ਰੰਗ ਅਤੇ ਲਾਲਚ ਦੇ ਸਿਰ ਉੱਤੇ ਨਾ ਮੰਗੀਆਂ ਜਾਣ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ

- ਹਰੇਕ ਰਾਜਸੀ ਸਰਗਰਮੀ ਲਈ ਲੈਣੀ ਪਾਵੇਗੀ ਅਗਾਊਂ ਪ੍ਰਵਾਨਗੀ

- ਕਰੋਨਾ ਤੋਂ ਬਚਾਅ ਲਈ ਹਦਾਇਤਾਂ ਦੀ ਪਾਲਣਾ ਕਰਨੀ ਲਾਜ਼ਮੀ

- ਜ਼ਿਲ੍ਹਾ ਪ੍ਰਸਾਸ਼ਨ ਨੇ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਾਇਆ ਜਾਣੂ 




ਲੁਧਿਆਣਾ, 9 ਜਨਵਰੀ : -

ਭਾਰਤੀ ਚੋਣ ਕਮਿਸ਼ਨ ਵੱਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ-2022 ਦੌਰਾਨ ਚੋਣ ਲੜ੍ਹਨ ਵਾਲੇ ਉਮੀਦਵਾਰਾਂ ਦੇ ਚੋਣ ਖਰਚਿਆਂ ਉੱਤੇ ਤਿੱਖੀ ਨਜ਼ਰ ਰੱਖੀ ਜਾਵੇਗੀ। ਇੱਕ ਉਮੀਦਵਾਰ ਆਪਣੀ ਚੋਣ ਮੁਹਿੰਮ ਉੱਤੇ ਵੱਧ ਤੋਂ ਵੱਧ 40 ਲੱਖ ਰੁਪਏ ਹੀ ਖਰਚ ਕਰ ਸਕੇਗਾ। ਕੀਤੇ ਜਾ ਸਕਦੇ ਖਰਚੇ ਬਾਰੇ ਵੱਖ-ਵੱਖ ਰਾਜਸੀ ਪਾਰਟੀਆਂ ਨੂੰ ਹੁਣੇ ਤੋਂ ਹੀ ਅਗਾਹ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਮੀਟਿੰਗ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਦੀ ਅਗਵਾਈ ਵਿੱਚ ਹੋਈ ਜਿਸ ਵਿੱਚ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਭਾਗ ਲਿਆ ਅਤੇ ਜ਼ਿਲ੍ਹਾ ਪ੍ਰਸਾਸ਼ਨ ਨੂੰ ਸਹਿਯੋਗ ਦਾ ਭਰੋਸਾ ਦਿੱਤਾ।

ਸ਼੍ਰੀ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਵਿੱਚ ਉਮੀਦਵਾਰਾਂ ਵੱਲੋਂ ਕੀਤੇ ਜਾਂਦੇ ਬੇਹਤਾਸ਼ਾ ਖਰਚੇ ਨੂੰ ਘੱਟ ਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਮੀਦਵਾਰ ਰੈਲੀਆਂ, ਪ੍ਰਚਾਰ ਸਮੱਗਰੀ, ਇਸ਼ਤਿਹਾਰਬਾਜ਼ੀ, ਗੱਡੀਆਂ ਅਤੇ ਚੋਣਾਂ ਲਈ ਜ਼ਰੂਰੀ ਹੋਰ ਫੁਟਕਲ ਕੰਮਾਂ ਉੱਤੇ ਹੀ ਖਰਚ ਸਕਣਗੇ। ਇਸ ਲਈ ਉਨ੍ਹਾਂ ਨੂੰ ਨਾਮਜ਼ਦਗੀ ਪੱਤਰ ਭਰਨ ਤੋਂ ਇੱਕ ਦਿਨ ਪਹਿਲਾਂ ਆਪਣੇ ਨਾਮ ਉੱਤੇ ਜਾਂ ਆਪਣੇ ਚੋਣ ਏਜੰਟ ਨਾਲ ਸਾਂਝਾ ਬੈਂਕ ਜਾਂ ਪੋਸਟਲ ਖਾਤਾ ਖੁਲਵਾਉਣਾ ਪਵੇਗਾ। ਉਮੀਦਵਾਰ ਸਾਰਾ ਚੋਣ ਖਰਚਾ ਇਸੇ ਖਾਤੇ ਵਿੱਚੋਂ ਕਰ ਸਕਣਗੇ। 10 ਹਜ਼ਾਰ ਰੁਪਏ ਤੱਕ ਦੀ ਅਦਾਇਗੀ ਨਗਦੀ ਕੀਤੀ ਜਾ ਸਕੇਗੀ ਜਦਕਿ ਇਸ ਤੋਂ ਵੱਧ ਰਾਸ਼ੀ ਚੈੱਕ ਰਾਹੀਂ ਕਰਨੀ ਪਵੇਗੀ।

ਉਨ੍ਹਾਂ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਚੋਣਾਂ ਦੌਰਾਨ ਵੋਟਾਂ ਲੈਣ ਲਈ ਗੈਰਕਾਨੂੰਨੀ ਤਰੀਕੇ ਜਿਵੇਂ ਕਿ ਸ਼ਰਾਬ ਅਤੇ ਨਸ਼ਿਆਂ ਦੀ ਵੰਡ, ਨਗਦੀ ਦੀ ਵੰਡ, ਤੋਹਫ਼ਿਆਂ ਦੀ ਵੰਡ ਆਦਿ ਨਾ ਕੀਤੀ ਜਾਵੇ। ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਖਰਚੇ 'ਤੇ ਨਿਗਰਾਨੀ ਰੱਖਣ ਲਈ ਜਿੱਥੇ ਚੋਣ ਕਮਿਸ਼ਨ ਵੱਲੋਂ ਵਿਸ਼ੇਸ਼ ਖਰਚਾ ਨਿਗਰਾਨ ਭੇਜੇ ਜਾਣਗੇ ਉਥੇ ਹੀ ਸਥਾਨਕ ਪੱਧਰ ਉੱਤੇ ਵੀ ਕਈ ਟੀਮਾਂ ਦਾ ਗਠਨ ਕੀਤਾ ਜਾ ਰਿਹਾ ਹੈ। ਉਮੀਦਵਾਰਾਂ ਵੱਲੋਂ ਜੋ ਵੀ ਖਰਚਾ ਕੀਤਾ ਜਾਵੇਗਾ ਉਸਦਾ ਵੇਰਵਾ ਰੋਜ਼ਾਨਾ ਖਰਚਾ ਰਜਿਸਟਰ ਵਿੱਚ ਦਰਜ ਕਰਨਾ ਹੋਵੇਗਾ। ਦੂਜੇ ਪਾਸੇ ਚੋਣ ਕਮਿਸ਼ਨ ਵੱਲੋਂ ਗੁਪਤ ਰਜਿਸਟਰ ਵਿੱਚ ਵੀ ਇਹੀ ਖਰਚਾ ਦਰਜ ਕੀਤਾ ਜਾਵੇਗਾ। ਦੋਵੇਂ ਰਜਿਸਟਰਾਂ ਦਾ ਖਰਚਾ ਆਪਸ ਵਿੱਚ ਮੇਲ ਖਾਣਾ ਚਾਹੀਦਾ ਹੈ। ਨਾਮਜ਼ਦਗੀ ਪੱਤਰ ਭਰਨ ਤੋਂ ਲੈ ਕੇ ਰਿਜ਼ਲਟ ਆਉਣ ਤੱਕ ਦੇ ਸਾਰੇ ਖਰਚੇ ਦੇ ਬਿੱਲ ਅਤੇ ਵਾਊਚਰ ਸੰਭਾਲ ਕੇ ਰੱਖਣੇ ਪੈਣਗੇ। ਹਰੇਕ ਖਰਚੇ ਦੀ ਪ੍ਰਵਾਨਗੀ ਸੰਬੰਧਤ ਰਿਟਰਨਿੰਗ ਅਫ਼ਸਰ ਤੋਂ ਲੈਣੀ ਲਾਜ਼ਮੀ ਹੋਵੇਗੀ।

ਉਨ੍ਹਾਂ ਕਿਹਾ ਕਿ ਸਾਰਾ ਖਰਚਾ ਚੋਣ ਕਮਿਸ਼ਨ ਵੱਲੋਂ ਤੈਅ ਰੇਟਾਂ ਮੁਤਾਬਿਕ ਹੀ ਬੁੱਕ ਕੀਤਾ ਜਾਵੇਗਾ। ਖਰਚਾ ਨਿਗਰਾਨ ਪੂਰੀ ਚੋਣ ਪ੍ਰਕਿਰਿਆ ਦੌਰਾਨ ਖੁਦ ਤਿੰਨ ਵਾਰ ਹਰੇਕ ਉਮੀਦਵਾਰ ਦਾ ਚੋਣ ਖਰਚਾ ਰਜਿਸਟਰ ਚੈੱਕ ਕਰਨਗੇ। ਸ਼੍ਰੀ ਸ਼ਰਮਾ ਨੇ ਸਮੂਹ ਪਾਰਟੀ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸਾਸ਼ਨ ਨੂੰ ਸਹਿਯੋਗ ਦੇਣ। 

ਮੀਟਿੰਗ ਦੌਰਾਨ ਆਦਰਸ਼ ਚੋਣ ਜ਼ਾਬਤੇ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਜਿਸ ਤਹਿਤ ਦੱਸਿਆ ਗਿਆ ਕਿ ਕੋਈ ਵੀ ਪਾਰਟੀ ਜਾਂ ਉਮੀਦਵਾਰ ਵੱਲੋਂ ਕਿਸੇ ਦੂਜੇ ਉਮੀਦਵਾਰ ਦੀ ਨਿੱਜ਼ੀ ਜ਼ਿੰਦਗੀ ਉੱਤੇ ਸੱਟ ਨਹੀਂ ਮਾਰੀ ਜਾ ਸਕੇਗੀ। ਜਾਤ, ਧਰਮ, ਰੰਗ ਅਤੇ ਲਾਲਚ ਦੇ ਸਿਰ ਉੱਤੇ ਵੋਟਾਂ ਨਹੀਂ ਮੰਗੀਆਂ ਜਾ ਸਕਣਗੀਆਂ। ਹਰੇਕ ਰਾਜਸੀ ਸਰਗਰਮੀ ਲਈ ਅਗਾਊਂ ਪ੍ਰਵਾਨਗੀ ਲੈਣੀ ਪਾਵੇਗੀ। ਡੋਰ ਟੂ ਡੋਰ ਚੋਣ ਪ੍ਰਚਾਰ ਲਈ ਵੀ ਸਿਰਫ 5 ਵਿਅਕਤੀ ਹੀ ਜਾ ਸਕਦੇ ਹਨ। ਚੋਣ ਪ੍ਰਚਾਰ ਲਈ ਧਾਰਮਿਕ ਸਥਾਨਾਂ ਦੀ ਵਰਤੋਂ ਨਹੀਂ ਕੀਤੀ ਜਾ ਸਕਦੀ। ਅਜਿਹਾ ਕੋਈ ਵੀ ਕੰਮ ਨਹੀਂ ਕੀਤਾ ਜਾਣਾ ਚਾਹੀਦਾ ਜਿਸ ਨਾਲ ਸਮਾਜਿਕ ਭਾਈਚਾਰਾ ਅਤੇ ਸਦਭਾਵਨਾ ਦਾ ਮਾਹੌਲ ਖ਼ਰਾਬ ਹੋਵੇ। ਚੋਣ ਜ਼ਾਬਤਾ ਖਤਮ ਹੋਣ ਤੱਕ ਆਪਣਾ ਹਰ ਤਰ੍ਹਾਂ ਦਾ ਅਸਲਾ ਨੇੜਲੇ ਪੁਲਿਸ ਸਟੇਸ਼ਨ ਉੱਤੇ ਜਮ੍ਹਾਂ ਕਰਵਾਇਆ ਜਾਵੇ। ਉਹਨਾਂ ਅਪੀਲ ਕੀਤੀ ਕਿ ਕਰੋਨਾ ਤੋਂ ਬਚਾਅ ਲਈ ਹਦਾਇਤਾਂ ਦੀ ਪਾਲਣਾ ਕਰਨੀ ਲਾਜ਼ਮੀ ਹੈ। 

ਮੀਟਿੰਗ ਵਿੱਚ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਅਤੇ ਹੋਰ ਵੀ ਹਾਜ਼ਰ ਸਨ।

Comments

Popular posts from this blog

ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਪ੍ਰੈਸ ਕਾਨਫਰੰਸ ਕਰਨ ਦਾ ਸੱਦਾ

ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਪ੍ਰੈਸ ਕਾਨਫਰੰਸ ਕਰਨ ਦਾ ਸੱਦਾ  ਆਮ ਆਦਮੀ ਦੀ ਪੰਜਾਬ ਸਰਕਾਰ ਪਿਛਲੀਆਂ ਅਕਾਲੀ ਸਰਕਾਰ ਅਤੇ ਕਾਂਗਰਸ ਸਰਕਾਰਾਂ ਦੇ ਨਕਸ਼ੇ ਕਦਮ ਤੇ ਚੱਲਣ ਲੱਗ ਪਈ ਹੈ ਨਹੀਂ ਹੋ ਰਹੀ ਸੁਣਵਾਈ ਦਲਾਲ ਮੰਤਰੀਆਂ ਅਤੇ ਦਲਾਲ ਰੈਵਿਨਿਊ ਅਧਿਕਾਰੀਆਂ ਅਤੇ ਪੰਚਾਇਤ ਵਿਭਾਗ ਦੇ ਦਲਾਲ ਅਧਿਕਾਰੀ ਸਰਮਾਏਦਾਰ ਲੋਕਾਂ ਅਤੇ ਭੂ ਮਾਫੀਆ ਦੀ ਕਠਪੁਤਲੀ ਬਣੇ  ਬੀਜੇਪੀ ਐਸ ਸੀ ਮੋਰਚਾ ਜਲੰਧਰ ਨੋਰਥ ਦੇ ਪ੍ਰਧਾਨ ਭੁਪਿੰਦਰ ਸਿੰਘ  ਵੱਲੋਂ ਬੀਜੇਪੀ ਦੇ ਪੰਜਾਬ ਦੇ ਅਹੁਦੇਦਾਰ ਅਤੇ ਪੰਜਾਬ ਦੇ ਜ਼ਿਲੇ ਦੇ ਅਹੁਦੇਦਾਰਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਮੈਂ ਅਗਸਤ ਦੇ ਪਹਿਲੇ ਹਫਤੇ ਵਿੱਚ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਨੀ ਹੈ ਮੇਰੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੇ ਹੋਣਾ ਜੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਖਿਲਾਫ ਪ੍ਰੈਸ ਕਾਨਫਰੰਸ ਚੰਡੀਗੜ੍ਹ ਵਿਚ ਕਰਨੀ ਹੈ ਆਪ ਸਭ ਨੂੰ ਪਹੁੰਚਣ ਦਾ ਸੱਦਾ ਦਿੱਤਾ ਜਾਂਦਾ ਹੈ  ਪੰਚਾਇਤ ਦੀਆਂ ਜ਼ਮੀਨਾਂ ਜੋ ਕਿ ਆਮ ਆਦਮੀ ਪਾਰਟੀ ਕਹਿੰਦੀ ਕੁਝ ਹੈ ਪਰ ਕਰਦੀ ਕੁਝ ਵੀ ਨਹੀਂ ਕਿਉਂਕਿ ਮੈਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ 2 ਬਾਰ ਮੁਹਾਲੀ ਮਿਲਕੇ ਆਇਆ ਹਾਂ 06/05/2022 ਨੂੰ ਅਤੇ ਦੋ ਵਾਰੀ ਜਲੰਧਰ ਮਿਲਿਆ ਮੰਤਰੀ ਜੀ ਨੇ ਸਿਰਫ ਮੈਨੂੰ ਇਨਸਾਫ ਦਿਵਾਉਣ ਦੇ ਨਾਮ ਤੇ ਗੁਮਰਾਹ ਕੀਤਾ ਇਹ ਹਾਲ ਹੈ ਆਮ ਆਦਮੀ ਪਾਰਟੀ ਦੇ ਮੰਤਰੀਆਂ ਦਾ 10 ਮਈ 2023 ਦੀਆਂ ਜੀਮਨੀ ਚੋਣਾਂ ਦੇ ਟਾਇਮ ਧਾਲੀਵਾਲ ਜੀ ਆਦਮਪ...

ਅਸੀਂ ਧੰਨਵਾਦੀ ਹਾਂ ਜਿਹੜੇ ਲੋਕ ਫਿਰੋਜ਼ਪੁਰ ਰੈਲੀ ਵਿੱਚ ਪਹੁੰਚੇ 60 ਬੱਸਾਂ ਅਤੇ 70 ਕਾਰਾਂ ਦਾ ਕਾਫਲਾ ਹਲਕਾ ਕੈਂਟ ਵੱਲੋਂ ਗਿਆ : ਮੱਕੜ

ਅਸੀਂ ਧੰਨਵਾਦੀ ਹਾਂ ਜਿਹੜੇ ਲੋਕ ਕੱਲ ਫਿਰੋਜ਼ਪੁਰ ਰੈਲੀ ਦੇ ਵਿੱਚ ਪਹੁੰਚੇ 60 ਬੱਸਾਂ ਅਤੇ 70 ਕਾਰ  ਦਾ ਕਾਫਲਾ ਹਲਕਾ ਕੈਂਟ ਵੱਲੋਂ ਗਿਆ  ਜਿਨੀ ਸੰਗਤ ਗਈ ਅਸੀਂ ਉਹਨਾਂ ਦਾ ਧੰਨਵਾਦ ਕਰਦੇ ਹਾਂ  ਰਾਸਤੇ ਵਿੱਚ ਬਹੁਤ ਸਾਰੀਆਂ ਬੱਸਾਂ ਕਾਰਾਂ ਪੁਲਸ ਦੀ ਮਿਲੀ ਭੁਗਤ ਨਾਲ ਰੋਕੀਆ ਗਈਆਂ  ਜਿਸਦੇ ਕਾਰਨ ਬਹੁਤ ਵੱਡਾ ਧੱਕਾ ਹੋਇਆ ਹੈ। ਅਸੀਂ ਨਿੰਦਿਆ ਕਰਦੇ ਹਾਂ ਪੰਜਾਬ ਸਰਕਾਰ ਦੀ ਜਿਨਾਂ ਨੇ ਮਨ ਘਾੜਤ ਕਹਾਣੀਆ  ਬਣਾ ਕੇ ਚੂਠੇ ਕਿਸਾਨ ਖੜੇ ਕਰ ਕੇ ਰਸਤਾ ਬੰਦ ਕੀਤਾ ।   20 ਮਿੰਟ ਪ੍ਰਧਾਨ ਮੰਤਰੀ ਨੂੰ ਰੋਡ ਤੇ ਖਲੋਣਾ ਪਿਆ। ਏਹ ਬਹੁਤ ਵੱਡਾ ਜਿਹੜਾ ਸਕਿਓਰਿਟੀ ਪ੍ਰੋਟੋਕਾਲ ਹੈ ਜਿਸ ਨੂੰ ਨਹੀਂ ਹੋਣ ਦਿੱਤਾ । ਸਰਬਜੀਤ ਸਿੰਘ ਮੱਕੜ ਨੇ ਕਿਹਾ ਕਿ ਏਸ ਸਰਕਾਰ ਤੇ ਸਾਜਿਸ਼ ਰਚਣ ਦਾ ਐਕਸ਼ਨ ਹੋਣਾ ਚਾਹੀਦਾ  ਹੈ।  ਲੱਖਾਂ ਦੀ ਗਿਣਤੀ ਵਿਚ ਲੋਕਾਂ ਨੂੰ ਰੋਕਿਆ ਗਿਆ ਜਿਹੜੇ ਬੱਸਾਂ ਕਾਰਾ ਵਿੱਚ ਫਿਰੋਜ਼ਪੁਰ ਆਹ ਰਹੇ ਸੀ।  ਏਸ ਦੇ ਬਾਵਜੂਦ ਵੀ ਲੋਕ ਰੈਲੀ ਤੇ ਪਹੁੰਚ ਗਏ ਸਨ । ਅਸੀਂ ਨਰਿੰਦਰ ਮੋਦੀ ਜੀ ਤੇ ਉਹਨਾਂ ਦੀ ਟੀਮ ਦੇ ਧੰਨਵਾਦੀ ਹਾਂ। ਜਿਨ੍ਹਾਂ ਨੇ ਹੈਲੀਕਾਪਟਰ ਰਾਹੀਂ  ਆਉਣਾ ਸੀ  ਮੌਸਮ ਦੀ ਖਰਾਬੀ ਕਰ ਕੇ ਹੈਲੀਕਾਪਟਰ ਵਿਚ ਵਿਘਨ ਪੈ ਗਿਆ। ਉਹਨਾਂ ਨੇ ਪ੍ਰਾਈਵੇਟ ਕਾਰ ਵਿਚ ਆਉਣ ਵਾਸਤੇ ਆਪਣੇ ਕਾਫਲੇ ਦਾ ਪ੍ਰਬੰਧ ਕੀਤਾ ਅਤੇ ਜਿਸ ਤਰੀਕੇ ਨਾਲ  ਕਾਂਗਰਸ ਪਾਰਟੀ ਚਾਹੁੰਦੀ ਸੀ ਓਸ ਹੀ ਤਰ...

भगवान श्री परशुरामजी के जन्मोत्सव और अक्षय तृतीया की हार्दिक शुभकामनाएं S D P News

श्री ब्राह्मण सभा पंजीकृत एकता नगर, भगवान परशुराम भवन होशियारपुर गत वर्षो की परंपरा को जारी रखते हुए प्रधान मधुसूदन कालिया की अध्यक्षता में अक्षय तृतीया के दिन भगवान श्री परशुराम जन्मोत्सव महोत्सव के शुभ अवसर पर संपूर्ण विश्व की मंगल कामना करते हुए मुख्य यजमान पंडित डॉ बी.के कपिला और श्रीमती राकेश कपिला सब परिवार अग्निहोत्र करते हुए हवन यज्ञ पंडित गुरुदेव प्रसाद जी द्वारा संपूर्ण करवाया गया!  पंडित अनुराग कालिया ने बताया कि भगवान विष्णु जी के छठें अवतार,  ऋषि जमदग्नि जी और माता रेणुका जी के पुत्र भगवान श्री परशुराम जी का जयंती महोत्सव दिनांक 03 मई 2022 दिन मंगलवार को हर्षोल्लास से मनाया गया !! पंडित गुरुदेव प्रसाद ने बताया कि श्री हनुमान जी की तरह भगवान परशुराम जी को भी चिरंजीव होने का आशीर्वाद प्राप्त है, अक्षय तृतीया के दिन जन्म लेने के कारण ही भगवान परशुराम जी की शक्ति भी अक्षय थी और भगवान परशुराम जी भगवान शिव और भगवान विष्णु के संयुक्त अवतार माने जाते हैं , इस दिन दान करने से अक्षय फल की प्राप्ति होती है और हम जो पूजा पाठ करते हैं उसका अ...