ਲਾਇਨਜ ਕਲੱਬ ਫਗਵਾੜਾ ਸਿਟੀ ਨੇ ਲੋਹੜੀ ਤੇ ਮਾਘੀ ਮੌਕੇ ਲੋੜਵੰਦਾਂ ਨੂੰ ਵੰਡੇ ਕੰਬਲ
* ਲੋੜਵੰਦਾਂ ਦੀ ਸਹਾਇਤਾ ਦੇ ਯਤਨ ਜਾਰੀ ਰਹਿਣਗੇ - ਲਾਇਨ ਅਤੁਲ ਜੈਨ
ਫਗਵਾੜਾ 15 ਜਨਵਰੀ (ਆਰ.ਡੀ.ਰਾਮਾ )
ਇਲੈਵਨ ਸਟਾਰ ਸੌ ਫੀਸਦੀ ਐਕਟਿਵ ਲਾਇਨਜ ਕਲੱਬ ਫਗਵਾੜਾ ਸਿਟੀ ਵਲੋਂ ਲੋਹੜੀ ਅਤੇ ਮਾਘੀ ਨੂੰ ਸਮਰਪਿਤ ਇਕ ਸਮਾਗਮ ਸਰਾਏ ਰੋਡ ਦਫਤਰ ਵਿਖੇ ਕਲੱਬ ਪ੍ਰਧਾਨ ਲਾਇਨ ਅਤੁਲ ਜੈਨ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਤੀਹ ਲੋੜਵੰਦ ਵਿਅਕਤੀਆਂ ਨੂੰ ਠੰਡ ਤੋਂ ਬਚਾਅ ਲਈ ਗਰਮ ਕੰਬਲ ਭੇਂਟ ਕਰਦਿਆਂ ਲੋਹੜੀ ਤੇ ਮਾਘੀ ਦੀ ਵਧਾਈ ਦਿੱਤੀ ਗਈ। ਆਯੋਜਿਤ ਸਮਾਗਮ ਦੌਰਾਨ ਲਾਇਨਜ ਇੰਟਰਨੈਸ਼ਨਲ 321-ਡੀ (ਆਰ-16) ਦੇ ਰਿਜਨ ਚੇਅਰਪਰਸਨ ਲਾਇਨ ਗੁਰਦੀਪ ਸਿੰਘ ਕੰਗ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਕਿਹਾ ਕਿ ਅੱਜਕਲ ਪੈ ਰਹੀ ਹੱਡ ਕੰਬਾਊ ਠੰਡ ਵਿਚ ਕਲੱਬ ਦਾ ਇਹ ਪ੍ਰੋਜੈਕਟ ਲੋੜਵੰਦਾਂ ਲਈ ਬਹੁਤ ਹੀ ਲਾਹੇਵੰਦ ਹੈ। ਉਹਨਾਂ ਕਲੱਬ ਪ੍ਰਧਾਨ ਲਾਇਨ ਅਤੁਲ ਜੈਨ ਅਤੇ ਉਹਨਾਂ ਦੀ ਟੀਮ ਵਲੋਂ ਕਲੱਬ ਦੀ ਪਰੰਪਰਾ ਨੂੰ ਕਾਇਮ ਰੱਖਦਿਆਂ ਸਮਾਜ ਸੇਵਾ ਵਿਚ ਪਾਏ ਜਾ ਰਹੇ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ। ਕਲੱਬ ਦੇ ਪ੍ਰਧਾਨ ਲਾਇਨ ਅਤੁਲ ਜੈਨ ਨੇ ਸਮੂਹ ਸਹਿਯੋਗੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਜਲਦੀ ਹੀ ਹੋਰ ਪ੍ਰੋਜੈਕਟਾਂ ਨੂੰ ਵੀ ਸਫਲਤਾ ਪੂਰਵਕ ਨੇਪਰੇ ਚਾੜ੍ਹਿਆ ਜਾਵੇਗਾ। ਉਹਨਾਂ ਦੱਸਿਆ ਕਿ ਇਸ ਪ੍ਰੋਜੈਕਟ ਦੇ ਡਾਇਰੈਕਟਰ ਅਤੇ ਕਲੱਬ ਸਕੱਤਰ ਲਾਇਨ ਸੁਨੀਲ ਢੀਂਗਰਾ ਸਨ। ਇਸ ਮੌਕੇ ਕੈਸ਼ੀਅਰ ਲਾਇਨ ਅਮਿਤ ਸ਼ਰਮਾ ਆਸ਼ੂ, ਪੀ.ਆਰ.ਓ. ਲਾਇਨ ਸੰਜੀਵ ਲਾਂਬਾ ਤੋਂ ਇਲਾਵਾ ਲਾਇਨ ਜੁਗਲ ਬਵੇਜਾ, ਲਾਇਨ ਅਜੇ ਕੁਮਾਰ, ਲਾਇਨ ਸੰਜੇ ਤ੍ਰੇਹਨ, ਲਾਇਨ ਵਿਪਨ ਠਾਕੁਰ, ਲਾਇਨ ਸੁਮਿਤ ਭੰਡਾਰੀ, ਲਾਇਨ ਸ਼ਸ਼ੀ ਕਾਲੀਆ, ਲਾਇਨ ਵਿਪਨ ਸ਼ਰਮਾ, ਲਾਇਨ ਆਸ਼ੂ ਕਰਵਲ, ਲਾਇਨ ਪਰਵੀਨ, ਲਾਇਨ ਦਿਨੇਸ਼, ਲਾਇਨ ਪ੍ਰਦੀਪ ਕੁਮਾਰ, ਲਾਇਨ ਸਤਪਾਲ ਕੋਛੜ, ਲਾਇਨ ਜਤਿੰਦਰ ਸਿੰਘ, ਲਾਇਨ ਚੇਤਨ ਮਹਿਰਾ ਆਦਿ ਹਾਜਰ ਸਨ।
Comments
Post a Comment