Skip to main content

ਜ਼ਿਲ੍ਹੇ ’ਚ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਬਣਾਇਆ ਜਾਵੇਗਾ ਯਕੀਨੀ : ਅਪਨੀਤ ਰਿਆਤ

ਜ਼ਿਲ੍ਹੇ ’ਚ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਬਣਾਇਆ ਜਾਵੇਗਾ ਯਕੀਨੀ : ਅਪਨੀਤ ਰਿਆਤ

-ਜ਼ਿਲ੍ਹਾ ਚੋਣ ਅਫ਼ਸਰ ਨੇ ਸਾਰੇ ਸਰਕਾਰੀ ਵਿਭਾਗਾਂ ਨੂੰ ਆਪਣੀਆਂ ਇਮਾਰਤਾਂ ਤੋਂ 24 ਘੰਟੇ ਅੰਦਰ ਰਾਜਨੀਤਿਕ ਦਲਾਂ ਦੇ ਹੋਰਡਿੰਗਜ਼, ਪੋਸਟਰ, ਬੈਨਰ ਤੇ ਫਲੈਕਸ ਉਤਾਰਨ ਦੀ ਕੀਤੀ ਹਦਾਇਤ
-ਐਮ.ਸੀ.ਐਮ.ਸੀ., ਕੰਟਰੋਲ ਰੂਮ, ਸੀ-ਵਿਜ਼ਿਲ ਤੇ ਸ਼ਿਕਾਇਤ ਸੈਲ ਦਾ ਦੌਰਾ ਕਰਕੇ ਅਧਿਕਾਰੀਆਂ ਤੇ ਕਰਮਚਾਰੀਆ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਦੇ ਦਿੱਤੇ ਨਿਰਦੇਸ਼
-ਕਿਹਾ, ਵਿਧਾਨ ਸਭਾ ਚੋਣਾਂ ਲਈ 21 ਤੋਂ 28 ਜਨਵਰੀ ਤੱਕ ਨਾਮਜ਼ਦਗੀ, 14 ਫਰਵਰੀ ਨੂੰ ਵੋਟਿੰਗ ਤੇ 10 ਮਾਰਚ ਨੂੰ ਹੋਵੇਗੀ ਵੋਟਾਂ ਦੀ ਗਿਣਤੀ


ਹੁਸ਼ਿਆਰਪੁਰ, 8 ਜਨਵਰੀ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਸੂਬੇ ਵਿਚ ਵਿਧਾਨ ਸਭਾ ਚੋਣਾਂ ਦਾ ਸ਼ਡਿਊਲ ਜਾਰੀ ਕਰਨ ਤੋਂ ਬਾਅਦ ਜ਼ਿਲ੍ਹੇ ਵਿਚ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ ਅਤੇ ਇਸ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਅਪਨਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਕਮਿਸ਼ਨ ਵਲੋਂ ਜਾਰੀ ਸ਼ਡਿਊਲ ਅਨੁਸਾਰ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ 21 ਜਨਵਰੀ ਤੋਂ ਸ਼ੁਰੂ ਕੀਤੇ ਜਾਣਗੇ ਅਤੇ ਨਾਜ਼ਦਗੀ ਦੀ ਅੰਤਮ ਮਿਤੀ 28 ਜਨਵਰੀ ਹੈ। ਨਾਮਜ਼ਦਗੀ ਦੀ ਪੜਤਾਲ 29 ਜਨਵਰੀ ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਵਾਪਸ ਲੈਣ ਦੀ ਅੰਤਮ ਮਿਤੀ 31 ਜਨਵਰੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿਚ ਵੋਟਾਂ 14 ਫਰਵਰੀ ਨੂੰ ਹਨ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਚੇਅਰਪਰਸਨ ਜ਼ਿਲ੍ਹਾ ਪੱਧਰੀ ਐਮ.ਸੀ.ਐਮ.ਸੀ. ਕਮੇਟੀ ਅਪਨੀਤ ਰਿਆਤ ਨੇ ਇਸ ਦੌਰਾਨ ਜਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਟ ਐਂਡ ਮਾਨੀਟਰਿੰਗ ਕਮੇਟੀ (ਐਮ.ਸੀ.ਐਮ.ਸੀ.) ਦੇ ਰੂਮ ਦਾ ਦੌਰਾ ਕਰਕੇ ਕੰਮਕਾਜ ਦਾ ਜਾਇਜ਼ਾ ਵੀ ਲਿਆ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸੰਦੀਪ ਸਿੰਘ ਵੀ ਮੌਜੂਦ ਸਨ। ਉਨ੍ਹਾਂ ਕਮੇਟੀ ਨੂੰ ਨਿਰਦੇਸ਼ ਦਿੱਤੇ ਕਿ ਚੋਣਾਂ ਦੌਰਾਨ ਉਹ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨ ਅਤੇ ਪੇਡ ਨਿਊਜ਼ ਦੇ ਮਾਮਲਿਆਂ ਵਿਚ ਤੁਰੰਤ  ਨੋਟਿਸ ਲੈਂਦੇ ਹੋਏ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਾਰਵਾਈ ਅਮਲ ਵਿਚ ਲਿਆਉਣ। ਇਸ ਦੌਰਾਨ ਉਨ੍ਹਾਂ ਸ਼ਿਕਾਇਤ ਸੈਲ, ਕੰਟਰੋਲ ਰੂਮ ਤੇ ਸੀ-ਵਿਜ਼ਿਲ ਰੂਮ ਦਾ ਵੀ ਦੌਰਾ ਕਰਕੇ ਉਨ੍ਹਾਂ ਦੇ ਕੰਮ ਦੀ ਸਮੀਖਿਆ ਕੀਤੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਸੁਚਾਰੂ ਤਰੀਕੇ ਨਾਲ ਚੋਣਾਂ ਕਰਵਾਉਣ ਲਈ ਚੋਣ ਅਮਲੇ ਦੀ ਕਈ ਪੜਾਵਾਂ ਵਿਚ ਟਰੇਨਿੰਗ ਕਰਵਾਈ ਜਾ ਚੁੱਕੀ ਹੈ। ਡਿਫੇਸਮੈਂਟ ਆਫ਼ ਪਬਲਿਕ ਪ੍ਰਾਪਰਟੀ ਐਕਟ ਤਹਿਤ ਉਨ੍ਹਾਂ ਨੇ ਸਾਰੇ ਵਿਭਾਗਾਂ ਨੁੰ ਹਦਾਇਤ ਕਰਦਿਆਂ ਕਿਹਾ ਕਿ ਉਹ ਸਰਕਾਰੀ ਇਮਾਰਤਾਂ ਤੋਂ 24 ਘੰਟੇ ਦੇ ਅੰਦਰ ਰਾਜਨੀਤਿਕ ਹੋਰਡਿੰਗਜ਼, ਵਾਲ ਰਾਈਟਿੰਗ, ਪੋਸਟਰ, ਕਟ ਆਊਟ, ਬੈਨਰ, ਝੰਡੇ ਹਟਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਚੋਣਾਂ ਦੀ ਘੋਸ਼ਣਾ ਤੋਂ ਬਾਅਦ ਜ਼ਿਲ੍ਹੇ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਜਾਂਦਾ ਹੈ, ਇਸ ਲਈ ਸਾਰੇ ਸਰਕਾਰੀ ਅਧਿਕਾਰੀ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਦਫ਼ਤਰਾਂ ਵਿਚ ਕੋਈ ਵੀ ਇਸ ਤਰ੍ਹਾਂ ਦੀ ਫੋਟੋ, ਸਟੀਕਰ, ਬੈਨਰ, ਝੰਡਾ ਆਦਿ ਨਾ ਹੋਵੇ ਜਿਸ ਵਿਚ ਕਿਸੇ ਰਾਜਨੀਤਿਕ ਦਲ ਦੇ ਨੇਤਾ ਦੀ ਫੋਟੋ ਆਦਿ ਲੱਗੀ ਹੋਵੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪਬਲਿਕ ਪ੍ਰਾਪਰਟੀ ਜਿਸ ਵਿਚ ਰੇਲਵੇ ਸਟੇਸ਼ਨ, ਬੱਸ ਸਟੈਂਡ, ਏਅਰਪੋਰਟ, ਰੇਲਵੇ ਪੁੱਲ, ਰੋਡਵੇਜ਼, ਸਰਕਾਰੀ ਬੱਸਾਂ, ਬਿਜਲੀ ਤੇ ਟੈਲੀਫੋਨ ਦੇ ਖੰਭਿਆਂ, ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਦੀਆਂ ਇਮਾਰਤਾਂ ਆਦਿ ਸ਼ਾਮਲ ਹਨ, ਤੋਂ ਵੀ 48 ਘੰਟੇ ਅੰਦਰ ਰਾਜਨੀਤਿਕ ਹੋਰਡਿੰਗਜ਼, ਵਾਲ ਰਾਈਟਿੰਗ, ਪੋਸਟਰ, ਕਟ ਆਊਟ, ਬੈਨਰ, ਝੰਡੇ ਹਟਾਉਣੇ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਨਿਸ਼ਚਿਤ ਸਮੇਂ ਤੋਂ ਬਾਅਦ ਜੇਕਰ ਕੋਈ ਮਾਮਲਾ ਧਿਆਨ ਵਿਚ ਆਉਂਦਾ ਹੈ ਤਾਂ ਸਬੰਧਤ ਵਿਭਾਗ ਦੇ ਖਿਲਾਫ਼ ਡਿਫੇਸਮੈਂਟ ਆਫ਼ ਪਬਲਿਕ ਪ੍ਰਾਪਰਟੀ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਘਰਾਂ ਵਿਚ ਵੀ ਘਰ ਦੇ ਮਾਲਕ ਦੀ ਲਿਖਤੀ ਮਨਜ਼ੂਰੀ ਤੋਂ ਬਿਨ੍ਹਾਂ ਕੋਈ ਰਾਜਨੀਤਿਕ ਹੋਰਡਿੰਗਜ਼, ਪੋਸਟਰ, ਬੈਨਰ ਤੇ ਫਲੈਕਸ ਆਦਿ ਨਹੀਂ ਲਗਾਏ ਜਾ ਸਕਦੇ।
ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਦੱਸਿਆ ਕਿ ਆਦਰਸ਼ ਚੋਣ ਜਾਬਤਾ ਲਾਗੂ ਹੋਣ ’ਤੇ ਚਲ ਰਹੀਆਂ ਵੱਖ-ਵੱਖ ਸਕੀਮਾਂ ਤੋਂ ਇਲਾਵਾ ਕੋਈ ਵੀ ਨਵੀਂ ਸਕੀਮ ਜਾਂ ਪ੍ਰੋਜੈਕਟ ਵੀ ਸ਼ੁਰੂ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚੋਣ ਕਮਿਸ਼ਨ ਦੀ ਹਦਾਇਤਾਂ ਨੂੰ ਲਾਗੁ ਕਰਵਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਯਕੀਨੀ ਬਣਾਉਣ। ਇਸ ਦੌਰਾਨ ਤਹਿਸੀਲਦਾਰ ਚੋਣਾਂ ਹਰਮਿੰਦਰ ਸਿੰਘ, ਸਹਾਇਕ ਲੋਕ ਸੰਪਰਕ ਅਫ਼ਸਰ ਲੋਕੇਸ਼ ਕੁਮਾਰ, ਕਾਨੂੰਗੋ ਦੀਪਕ ਕੁਮਾਰ ਵੀ ਮੌਜੂਦ ਸਨ।
---
जिले में आदर्श चुनाव आचार संहिता का पालन बनाया जाएगा यकीनी: अपनीत रियात
- जिला चुनाव अधिकारी ने सभी सरकारी विभागों को अपनी ईमारतों से 24 घंटे के अंदर राजनीतिक दलों के होर्डिंग्स, पोस्ट, बैनर व फ्लैक्स उतरवाने की हिदायत की
- एम.सी.एम.सी, कंट्रोल रुम, सी-विजिल व शिकायत सैल का दौरा कर अधिकारियों व कर्मचारियों को ईमानदारी व निष्ठा के साथ काम करने के दिए निर्देश
- कहा, विधान सभा चुनाव के लिए 21 से 28 जनवरी तक नामांकन, 14 फरवरी को मतदान व 10 मार्च को होगी वोटों की गिनती
होशियारपुर, 08 जनवरी:
डिप्टी कमिश्नर-कम- जिला चुनाव अधिकारी अपनीत रियात ने कहा कि भारतीय निर्वाचन आयोग की ओर से प्रदेश में विधान सभा चुनाव का शेड्यूल जारी करने के बाद जिले में आदर्श चुनाव आचार संहिता को लागू कर दिया गया है और इसका उल्लंघन करने वालों के खिलाफ नियमों के मुताबिक कार्रवाई अपनाई जाएगी। उन्होंने बताया कि आयोग की ओर से जारी शेड्यूल के अनुसार पंजाब में विधान सभा चुनाव के लिए नामांकन 21 जनवरी से शुरु किया जाएगा व नामांकन के अंतिम तिथि 28 जनवरी है। नामांकन की पड़ताल 29 जनवरी को की जाएगी जबकि नामांकन वापिस लेने की अंतिम तिथि 31 जनवरी है। उन्होंने बताया कि प्रदेश में मतदान 14 फरवरी को है और वोटों की गिनती 10 मार्च को होगी।
जिला चुनाव अधिकारी-कम-चेयरपर्सन जिला स्तरीय एम.सी.एम.सी कमेटी अपनीत रियात ने इस दौरान जिला स्तरीय मीडिया सर्टिफिकेट एंड मानिटरिंग कमेटी(एम.सी.एम.सी) के रुम का दौरा कर कामकाज जायजा भी लिया। इस दौरान उनके साथ अतिरिक्त डिप्टी कमिश्नर(सामान्य) संदीप सिंह भी मौजूद थे। उन्होंने कमेटी को निर्देश दिए कि चुनावों के दौरान वे ईमानदारी व निष्ठा के साथ काम करें और पेड न्यूज के मामले में तुरंत संज्ञान लेते हुए चुनाव आयोग की हिदायत अनुसार कार्रवाई अमल में लाए। इस दौरान उन्होंने शिकायत सैल, कंट्रोल रुम व सी-विजिल रुम का भी दौरा कर उनके कार्यों की समीक्षा की।  
जिला चुनाव अधिकारी ने बताया कि जिले में सुचारु तरीके से चुनाव करवाने के लिए चुनावी स्टाफ की कई चरणों में ट्रेनिंग करवाई जा चुकी है। डिफेसमेंट आफ पब्लिक प्रापर्टी एक्ट के अंतर्गत उन्होंने सभी विभागों को हिदायत देते हुए कहा कि वे सरकारी ईमारतों से 24 घंटे के भीतर राजनीतिक  होर्डिंग्स, वाल राइटिंग, पोस्टर, कट आउट, बैनर, झंडे हटाना यकीनी बनाए। उन्होंने कहा कि चुनाव की घोषणा के बाद जिले में आदर्श चुनाव आचार संहिता लागू हो जाती है, इस लिए सभी सरकारी अधिकारी यकीनी बनाए कि उनके कार्यालय में कोई भी ऐसी फोटो, स्टीकर, बैनर, झंडा आदि न हो जिसमें किसी राजनीतिक दल के नेता की फोटो आदि लगी हो। उन्होंने बताया कि इसके अलावा पब्लिक प्रापर्टी जिनमें रेलवे स्टेशन, बस स्टैंड, एयरपोर्ट, रेलवे पुल, रोडवेज, सरकारी बसें, बिजली व टेलीफोन के खंभे, नगर निगम, नगर परिषद व नगर पंचायतों की ईमारतों आदि शामिल हैं, से भी 48 घंटे के भीतर राजनीतिक होर्डिंग्स, वाल राइटिंग, पोस्टर, कट आउट, बैनर, झंडे हटाना यकीनी बनाया जाए।  उन्होंने कहा कि तय समय के बाद अगर कोई मामला ध्यान में आता है तो संबंधित विभाग के खिलाफ डिफेसमेंट आफ पब्लिक प्रापर्टी एक्ट के अंतर्गत कार्रवाई की जाएगी। उन्होंने बताया कि प्राइवेट घरों में भी घर के मालिक की लिखित मंजूरी के बिना कोई राजनीतिक होर्डिंग, पोस्टर, बैनर व फ्लैक्स आदि नहीं लगाए जा सकते।
जिला चुनाव अधिकारी अपनीत रियात ने बताया कि आदर्श चुनाव आचार संहिता लागू होने पर चल रही अलग-अलग स्कीमों के अलावा कोई भी नई स्कीम या प्रोजैक्ट भी शुरु नहीं किया जा सकता। उन्होंने अधिकारियों को निर्देश दिए कि चुनाव आयोग की हिदायतों को लागू करवाने के लिए पूरी तनदेही के साथ काम करे और उल्लंघन करने वालों के खिलाफ कार्यवाही यकीनी बनाएं।
इस दौरान तहसीलदार चुनाव हरमिंदर सिंह, सहायक लोक संपर्क अधिकारी लोकेश कुमार, कानूनगो दीपक कुमार भी मौजूद थे।

Comments

Popular posts from this blog

ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਪ੍ਰੈਸ ਕਾਨਫਰੰਸ ਕਰਨ ਦਾ ਸੱਦਾ

ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਪ੍ਰੈਸ ਕਾਨਫਰੰਸ ਕਰਨ ਦਾ ਸੱਦਾ  ਆਮ ਆਦਮੀ ਦੀ ਪੰਜਾਬ ਸਰਕਾਰ ਪਿਛਲੀਆਂ ਅਕਾਲੀ ਸਰਕਾਰ ਅਤੇ ਕਾਂਗਰਸ ਸਰਕਾਰਾਂ ਦੇ ਨਕਸ਼ੇ ਕਦਮ ਤੇ ਚੱਲਣ ਲੱਗ ਪਈ ਹੈ ਨਹੀਂ ਹੋ ਰਹੀ ਸੁਣਵਾਈ ਦਲਾਲ ਮੰਤਰੀਆਂ ਅਤੇ ਦਲਾਲ ਰੈਵਿਨਿਊ ਅਧਿਕਾਰੀਆਂ ਅਤੇ ਪੰਚਾਇਤ ਵਿਭਾਗ ਦੇ ਦਲਾਲ ਅਧਿਕਾਰੀ ਸਰਮਾਏਦਾਰ ਲੋਕਾਂ ਅਤੇ ਭੂ ਮਾਫੀਆ ਦੀ ਕਠਪੁਤਲੀ ਬਣੇ  ਬੀਜੇਪੀ ਐਸ ਸੀ ਮੋਰਚਾ ਜਲੰਧਰ ਨੋਰਥ ਦੇ ਪ੍ਰਧਾਨ ਭੁਪਿੰਦਰ ਸਿੰਘ  ਵੱਲੋਂ ਬੀਜੇਪੀ ਦੇ ਪੰਜਾਬ ਦੇ ਅਹੁਦੇਦਾਰ ਅਤੇ ਪੰਜਾਬ ਦੇ ਜ਼ਿਲੇ ਦੇ ਅਹੁਦੇਦਾਰਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਮੈਂ ਅਗਸਤ ਦੇ ਪਹਿਲੇ ਹਫਤੇ ਵਿੱਚ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਨੀ ਹੈ ਮੇਰੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੇ ਹੋਣਾ ਜੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਖਿਲਾਫ ਪ੍ਰੈਸ ਕਾਨਫਰੰਸ ਚੰਡੀਗੜ੍ਹ ਵਿਚ ਕਰਨੀ ਹੈ ਆਪ ਸਭ ਨੂੰ ਪਹੁੰਚਣ ਦਾ ਸੱਦਾ ਦਿੱਤਾ ਜਾਂਦਾ ਹੈ  ਪੰਚਾਇਤ ਦੀਆਂ ਜ਼ਮੀਨਾਂ ਜੋ ਕਿ ਆਮ ਆਦਮੀ ਪਾਰਟੀ ਕਹਿੰਦੀ ਕੁਝ ਹੈ ਪਰ ਕਰਦੀ ਕੁਝ ਵੀ ਨਹੀਂ ਕਿਉਂਕਿ ਮੈਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ 2 ਬਾਰ ਮੁਹਾਲੀ ਮਿਲਕੇ ਆਇਆ ਹਾਂ 06/05/2022 ਨੂੰ ਅਤੇ ਦੋ ਵਾਰੀ ਜਲੰਧਰ ਮਿਲਿਆ ਮੰਤਰੀ ਜੀ ਨੇ ਸਿਰਫ ਮੈਨੂੰ ਇਨਸਾਫ ਦਿਵਾਉਣ ਦੇ ਨਾਮ ਤੇ ਗੁਮਰਾਹ ਕੀਤਾ ਇਹ ਹਾਲ ਹੈ ਆਮ ਆਦਮੀ ਪਾਰਟੀ ਦੇ ਮੰਤਰੀਆਂ ਦਾ 10 ਮਈ 2023 ਦੀਆਂ ਜੀਮਨੀ ਚੋਣਾਂ ਦੇ ਟਾਇਮ ਧਾਲੀਵਾਲ ਜੀ ਆਦਮਪ...

ਅਸੀਂ ਧੰਨਵਾਦੀ ਹਾਂ ਜਿਹੜੇ ਲੋਕ ਫਿਰੋਜ਼ਪੁਰ ਰੈਲੀ ਵਿੱਚ ਪਹੁੰਚੇ 60 ਬੱਸਾਂ ਅਤੇ 70 ਕਾਰਾਂ ਦਾ ਕਾਫਲਾ ਹਲਕਾ ਕੈਂਟ ਵੱਲੋਂ ਗਿਆ : ਮੱਕੜ

ਅਸੀਂ ਧੰਨਵਾਦੀ ਹਾਂ ਜਿਹੜੇ ਲੋਕ ਕੱਲ ਫਿਰੋਜ਼ਪੁਰ ਰੈਲੀ ਦੇ ਵਿੱਚ ਪਹੁੰਚੇ 60 ਬੱਸਾਂ ਅਤੇ 70 ਕਾਰ  ਦਾ ਕਾਫਲਾ ਹਲਕਾ ਕੈਂਟ ਵੱਲੋਂ ਗਿਆ  ਜਿਨੀ ਸੰਗਤ ਗਈ ਅਸੀਂ ਉਹਨਾਂ ਦਾ ਧੰਨਵਾਦ ਕਰਦੇ ਹਾਂ  ਰਾਸਤੇ ਵਿੱਚ ਬਹੁਤ ਸਾਰੀਆਂ ਬੱਸਾਂ ਕਾਰਾਂ ਪੁਲਸ ਦੀ ਮਿਲੀ ਭੁਗਤ ਨਾਲ ਰੋਕੀਆ ਗਈਆਂ  ਜਿਸਦੇ ਕਾਰਨ ਬਹੁਤ ਵੱਡਾ ਧੱਕਾ ਹੋਇਆ ਹੈ। ਅਸੀਂ ਨਿੰਦਿਆ ਕਰਦੇ ਹਾਂ ਪੰਜਾਬ ਸਰਕਾਰ ਦੀ ਜਿਨਾਂ ਨੇ ਮਨ ਘਾੜਤ ਕਹਾਣੀਆ  ਬਣਾ ਕੇ ਚੂਠੇ ਕਿਸਾਨ ਖੜੇ ਕਰ ਕੇ ਰਸਤਾ ਬੰਦ ਕੀਤਾ ।   20 ਮਿੰਟ ਪ੍ਰਧਾਨ ਮੰਤਰੀ ਨੂੰ ਰੋਡ ਤੇ ਖਲੋਣਾ ਪਿਆ। ਏਹ ਬਹੁਤ ਵੱਡਾ ਜਿਹੜਾ ਸਕਿਓਰਿਟੀ ਪ੍ਰੋਟੋਕਾਲ ਹੈ ਜਿਸ ਨੂੰ ਨਹੀਂ ਹੋਣ ਦਿੱਤਾ । ਸਰਬਜੀਤ ਸਿੰਘ ਮੱਕੜ ਨੇ ਕਿਹਾ ਕਿ ਏਸ ਸਰਕਾਰ ਤੇ ਸਾਜਿਸ਼ ਰਚਣ ਦਾ ਐਕਸ਼ਨ ਹੋਣਾ ਚਾਹੀਦਾ  ਹੈ।  ਲੱਖਾਂ ਦੀ ਗਿਣਤੀ ਵਿਚ ਲੋਕਾਂ ਨੂੰ ਰੋਕਿਆ ਗਿਆ ਜਿਹੜੇ ਬੱਸਾਂ ਕਾਰਾ ਵਿੱਚ ਫਿਰੋਜ਼ਪੁਰ ਆਹ ਰਹੇ ਸੀ।  ਏਸ ਦੇ ਬਾਵਜੂਦ ਵੀ ਲੋਕ ਰੈਲੀ ਤੇ ਪਹੁੰਚ ਗਏ ਸਨ । ਅਸੀਂ ਨਰਿੰਦਰ ਮੋਦੀ ਜੀ ਤੇ ਉਹਨਾਂ ਦੀ ਟੀਮ ਦੇ ਧੰਨਵਾਦੀ ਹਾਂ। ਜਿਨ੍ਹਾਂ ਨੇ ਹੈਲੀਕਾਪਟਰ ਰਾਹੀਂ  ਆਉਣਾ ਸੀ  ਮੌਸਮ ਦੀ ਖਰਾਬੀ ਕਰ ਕੇ ਹੈਲੀਕਾਪਟਰ ਵਿਚ ਵਿਘਨ ਪੈ ਗਿਆ। ਉਹਨਾਂ ਨੇ ਪ੍ਰਾਈਵੇਟ ਕਾਰ ਵਿਚ ਆਉਣ ਵਾਸਤੇ ਆਪਣੇ ਕਾਫਲੇ ਦਾ ਪ੍ਰਬੰਧ ਕੀਤਾ ਅਤੇ ਜਿਸ ਤਰੀਕੇ ਨਾਲ  ਕਾਂਗਰਸ ਪਾਰਟੀ ਚਾਹੁੰਦੀ ਸੀ ਓਸ ਹੀ ਤਰ...

भगवान श्री परशुरामजी के जन्मोत्सव और अक्षय तृतीया की हार्दिक शुभकामनाएं S D P News

श्री ब्राह्मण सभा पंजीकृत एकता नगर, भगवान परशुराम भवन होशियारपुर गत वर्षो की परंपरा को जारी रखते हुए प्रधान मधुसूदन कालिया की अध्यक्षता में अक्षय तृतीया के दिन भगवान श्री परशुराम जन्मोत्सव महोत्सव के शुभ अवसर पर संपूर्ण विश्व की मंगल कामना करते हुए मुख्य यजमान पंडित डॉ बी.के कपिला और श्रीमती राकेश कपिला सब परिवार अग्निहोत्र करते हुए हवन यज्ञ पंडित गुरुदेव प्रसाद जी द्वारा संपूर्ण करवाया गया!  पंडित अनुराग कालिया ने बताया कि भगवान विष्णु जी के छठें अवतार,  ऋषि जमदग्नि जी और माता रेणुका जी के पुत्र भगवान श्री परशुराम जी का जयंती महोत्सव दिनांक 03 मई 2022 दिन मंगलवार को हर्षोल्लास से मनाया गया !! पंडित गुरुदेव प्रसाद ने बताया कि श्री हनुमान जी की तरह भगवान परशुराम जी को भी चिरंजीव होने का आशीर्वाद प्राप्त है, अक्षय तृतीया के दिन जन्म लेने के कारण ही भगवान परशुराम जी की शक्ति भी अक्षय थी और भगवान परशुराम जी भगवान शिव और भगवान विष्णु के संयुक्त अवतार माने जाते हैं , इस दिन दान करने से अक्षय फल की प्राप्ति होती है और हम जो पूजा पाठ करते हैं उसका अ...