*ਢਾਹਾਂ ਕਲੇਰਾਂ ਵਿਖੇ ਸ਼ਰੋਮਣੀ ਭਗਤ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ*
ਬੰਗਾ : 18 ਫਰਵਰੀ: ( ਆਰ.ਡੀ.ਰਾਮਾ ) ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਸ਼ਰੋਮਣੀ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਨਾਇਆ ਗਿਆ। ਇਸ ਮੌਕੇ ਸ਼ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ।
ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਉਪਰੰਤ ਸਜੇ ਦੀਵਾਨ ਵਿਚ ਭਾਈ ਗੁਰਬਚਨ ਸਿੰਘ ਖਾਲਸਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਕੀਰਤਨੀ ਜਥੇ ਅਤੇ ਗੁਰੂ ਨਾਨਕ ਨਰਸਿੰਗ ਕਾਲਜ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ । ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸੰਗਤਾਂ ਨੂੰ ਸ਼ਰੋਮਣੀ ਭਗਤ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀਆਂ ਲੱਖ ਲੱਖ ਵਧਾਈਆਂ ਦਿੱਤੀਆਂ ਅਤੇ ਅਤੇ ਸੰਗਤਾਂ ਨੂੰ ਭਗਤ ਰਵਿਦਾਸ ਜੀ ਦੇ ਜੀਵਨ ਇਤਿਹਾਸ ਬਾਰੇ ਚਾਨਣਾ ਪਾਇਆ । ਸਮਾਗਮ ਵਿਚ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਨੇ ਸਟੇਜ ਸੰਚਾਲਨਾ ਕਰਦੇ ਹੋਏ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸ਼ਰੋਮਣੀ ਭਗਤ ਗੁਰੂ ਰਵਿਦਾਸ ਜੀ ਦੀ ਬਾਣੀ ਸਮੁੱਚੀ ਮਾਨਵਤਾ ਲਈ ਸਰਬ-ਸਾਂਝੀਵਾਲਤਾ ਦਾ ਸੰਦੇਸ਼ ਦਿੰਦੀ ਹੈ।
ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਹੋਏ ਮਹਾਨ ਗੁਰਮਤਿ ਸਮਾਗਮ ਵਿਚ ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਭਾਈ ਗੁਰਜੀਤ ਸਿੰਘ ਸੰਗਤੀਵਾਲ, ਭਾਈ ਜੋਗਾ ਸਿੰਘ, ਭਾਈ ਮਨਜੀਤ ਸਿੰਘ, ਮਹਿੰਦਰਪਾਲ ਸਿੰਘ ਸੁਪਰਡੈਂਟ, ਵਰਿੰਦਰ ਸਿੰਘ ਬਰਾੜ ਐੱਚ ਆਰ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਅਤੇ ਟਰੌਮਾ ਸੈਂਟਰ ਢਾਹਾਂ ਕਲੇਰਾਂ, ਮੈਡਮ ਵਨੀਤਾ ਚੋਟ ਪ੍ਰਿੰਸੀਪਲ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੇ ਸਮੂਹ ਸਮੂਹ ਡਾਕਟਰ ਸਾਹਿਬਾਨ, ਨਰਸਿੰਗ ਸਟਾਫ, ਟਰੱਸਟ ਦੇ ਪ੍ਰਬੰਧ ਹੇਠਾਂ ਚੱਲਦੀਆਂ ਸੰਸਥਾਵਾਂ ਦੇ ਸਮੂਹ ਕਰਮਚਾਰੀਆਂ, ਡਾਕਟਰ ਸਾਹਿਬਾਨ, ਨਰਸਿੰਗ ਸਟਾਫ, ਅਧਿਆਪਕਾਂ, ਵਿਦਿਆਰਥੀਆਂ ਅਤੇ ਇਲਾਕਾ ਨਿਵਾਸੀ ਸਾਧ ਸੰਗਤਾਂ ਨੇ ਵੀ ਹਾਜ਼ਰੀਆਂ ਭਰੀਆਂ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ।
Comments
Post a Comment