ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਹਨੀ ਵਿਖੇ ਹੋਇਆ ਪ੍ਰਿੰਸੀਪਲ ਜਸਵਿੰਦਰ ਸਿੰਘ ਬੰਗੜ ਦਾ ਸਨਮਾਨ
ਫਗਵਾੜਾ 21 ਅਪ੍ਰੈਲ ( ਆਰ.ਡੀ.ਰਾਮਾ )
ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਪਿੰਡ ਸਾਹਨੀ ਵਿਖੇ ਸਕੂਲ ਪ੍ਰਿੰਸੀਪਲ ਸਤਨਾਮ ਸਿੰਘ ਦੀ ਅਗਵਾਈ ਹੇਠ ਸਮੂਹ ਸਟਾਫ ਦੇ ਸਹਿਯੋਗ ਨਾਲ ਇਕ ਸਨਮਾਨ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੌਰਾਨ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖਪੁਰ ਦੇ ਪ੍ਰਿੰਸੀਪਲ ਸ. ਜਸਵਿੰਦਰ ਸਿੰਘ ਬੰਗੜ ਨੂੰ ਉਹਨਾਂ ਵਲੋਂ ਸਿੱਖਿਆ ਦੇ ਖੇਤਰ ਵਿਚ ਨਿਭਾਈਆਂ ਜਾ ਰਹੀਆਂ ਬਿਹਤਰੀਨ ਸੇਵਾਵਾਂ ਲਈ ਸਨਮਾਨਤ ਕੀਤਾ ਗਿਆ। ਪ੍ਰਿੰਸੀਪਲ ਸਤਨਾਮ ਸਿੰਘ ਨੇ ਕਿਹਾ ਕਿ ਪ੍ਰਿੰਸੀਪਲ ਜਸਵਿੰਦਰ ਸਿੰਘ ਬੰਗੜ ਜੋ ਕਿ 30 ਅਪ੍ਰੈਲ ਨੂੰ ਸੇਵਾ ਮੁਕਤ ਹੋਣ ਜਾ ਰਹੇ ਹਨ ਉਹਨਾਂ ਵਲੋਂ ਸਿੱਖਿਆ ਵਿਭਾਗ ਪੰਜਾਬ ਵਿਚ ਆਪਣੀ 37 ਸਾਲ ਦੀ ਬੇਦਾਗ ਸਰਵਿਸ ਦੌਰਾਨ ਜਿਸ ਵੀ ਸਕੂਲ ਵਿਚ ਸੇਵਾ ਨਿਭਾਈ ਹੈ, ਉਸ ਸਕੂਲ ਦੇ ਵਿਕਾਸ ਅਤੇ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਦੇ ਮੌਕੇ ਦੇਣ ਦਾ ਹਰ ਸੰਭਵ ਯਤਨ ਕੀਤਾ ਹੈ। ਸਰਕਾਰੀ ਸੀ.ਸੈ. ਸਕੂਲ ਲੱਖਪੁਰ ਦੀ ਇਮਾਰਤ ਦੇ ਸੌਂਦਰੀਕਰਣ ਅਤੇ ਆਧੁਨਿਕ ਸੁਵਿਧਾਵਾਂ ਨਾਲ ਲੈਸ ਕਰਨ ਵਿਚ ਵੀ ਪ੍ਰਿੰਸੀਪਲ ਜਸਵਿੰਦਰ ਸਿੰਘ ਬੰਗੜ ਦਾ ਮਿਸਾਲੀ ਯੋਗਦਾਨ ਰਿਹਾ ਹੈ ਜਿਸਦੀ ਦੇਸ਼ ਵਿਦੇਸ਼ ਵਿਚ ਕਾਫੀ ਚਰਚਾ ਹੋ ਰਹੀ ਹੈ। ਮਾਸਟਰ ਰਵਿੰਦਰ ਪਾਲ ਨੇ ਪ੍ਰਿੰਸੀਪਲ ਜਸਵਿੰਦਰ ਸਿੰਘ ਬੰਗੜ ਦੀ ਸ਼ਾਨ ਵਿਚ ਕਵਿਤਾ ਅਤੇ ਗੀਤ ਗਾਏ ਜਿਸਨੂੰ ਸਮੂਹ ਹਾਜਰੀਨ ਵਲੋਂ ਕਾਫੀ ਸਰਾਹਿਆ ਗਿਆ। ਪ੍ਰਿੰਸੀਪਲ ਜਸਵਿੰਦਰ ਸਿੰਘ ਬੰਗੜ ਨੇ ਪ੍ਰਿੰਸੀਪਲ ਸਤਨਾਮ ਸਿੰਘ ਅਤੇ ਸਮੂਹ ਸਟਾਫ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਬੇਸ਼ਕ ਉਹ ਸਰਵਿਸ ਤੋਂ ਰਿਟਾਇਰ ਹੋਣ ਜਾ ਰਹੇ ਹਨ ਪਰ ਸੇਵਾ ਮੁਕਤੀ ਤੋਂ ਬਾਅਦ ਵੀ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦੀ ਬਿਹਤਰੀ ਲਈ ਆਪਣਾ ਯੋਗਦਾਨ ਦਿੰਦੇ ਰਹਿਣਗੇ। ਇਸ ਮੌਕੇ ਗੁਰਮਿੰਦਰ ਸਿੰਘ, ਸੁਰਿੰਦਰ ਸਿੰਘ, ਹਰਮਨਦੀਪ ਸਿੰਘ,ਨੀਲਮ ਕੁਮਾਰੀ, ਲਖਵਿੰਦਰ ਕੌਰ, ਸੁਮਨ, ਗੁਰਲੀਨ ਕੌਰ, ਮਨਜੀਤ ਸਿੰਘ ਆਦਿ ਹਾਜਰ ਸਨ।
Comments
Post a Comment