**ਮਿੱਡ-ਡੇ-ਮੀਲ ਵਰਕਰਾਂ ਨੂੰ ਘੱਟੋ ਘੱਟ ਉਜਰਤ ਦੇ ਘੇਰੇ ਵਿੱਚ ਲਿਆ ਕੇ 18000/-ਰੁਪਏ ਮਿਹਨਤਾਨਾ ਦਿੱਤਾ ਜਾਵੇ: ਮਮਤਾ ਸੈਦਪੁਰ**
:ਫਗਵਾੜਾ 30ਅਪ੍ਰੈਲ ( ਆਰ.ਡੀ.ਰਾਮਾ)
ਮਿੱੱਡ-ਡੇ ਮੀਲ
ਵਰਕਰਜ਼ ਯੂਨੀਅਨ ਪੰਜਾਬ,ਬਲਾਕ ਸੁਲਤਾਨਪੁਰ ਲੋਧੀ (ਕਪੂਰਥਲਾ) ਨੇ ਜ਼ਿਲ੍ਹਾ ਪ੍ਰਧਾਨ ਮਮਤਾ ਸੈਦਪੁਰ ਦੀ ਅਗਵਾਈ ਵਿੱਚ ਮਿੱਡ-ਡੇ-ਮੀਲ ਵਰਕਰਾਂ ਦੀਆਂ ਮੰਗਾਂ ਦੇ ਸੰਬੰਧ ਵਿੱਚ ਹਲਕਾ ਵਿਧਾਇਕ ਸ.ਇੰਦਰਪ੍ਰਤਾਪ ਸਿੰਘ ਰਾਣਾ ਦੇ ਰਾਹੀਂ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੇ ਨਾਂ ਮੰਗ ਪੱਤਰ ਭੇਜਿਆ ਗਿਆ।
ਪ੍ਰਧਾਨ ਮਮਤਾ ਸੈਦਪੁਰ ਨੇ ਮੁੱਖ ਮੰਤਰੀ ਦੇ ਨਾਂ ਹਲਕਾ ਵਿਧਾਇਕ ਨੂੰ ਮੰਗ ਪੱਤਰ ਸੌਂਪਣ ਉਪਰੰਤ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਹਲਕਾ ਵਿਧਾਇਕ ਸ.ਇੰਦਰਪ੍ਰਤਾਪ ਸਿੰਘ ਰਾਣਾ ਨੇ ਵਰਕਰਾਂ ਦੀਆਂ ਮੰਗਾਂ ਨੂੰ ਬਹੁਤ ਹੀ ਧਿਆਨ ਨਾਲ ਸੁਣਿਆ ਅਤੇ ਮੁੱਖ ਮੰਤਰੀ ਪੰਜਾਬ ਤੱਕ ਮੰਗ ਪੱਤਰ ਪੁੱਜਦਾ ਕਰਨ ਦਾ ਭਰੋਸਾ ਦਿੱਤਾ। ਮੰਗ ਪੱਤਰ ਦੀਆਂ ਮੰਗਾਂ ਦਾ ਜ਼ਿਕਰ ਕਰਦੇ ਹੋਏ ਮਮਤਾ ਸੈਦਪੁਰ ਨੇ ਕਿਹਾ ਕਿ ਮਿੱਡ-ਡੇ-ਮੀਲ ਵਰਕਰਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ, ਰੈਗੂਲਰ ਕਰਨ ਸਮੇਂ ਤੱਕ ਘੱਟੋ ਘੱਟ ਉਜਰਤ ਦੇ ਘੇਰੇ ਵਿੱਚ ਲਿਆ ਕੇ 18000/-ਰੁਪਏ ਮਹੀਨਾ ਮਿਹਨਤਾਨਾ ਦਿੱਤਾ ਜਾਵੇ,ਹਰ ਵਰਕਰ ਦੇ ਬੈਂਕ ਖਾਤੇ ਵਿੱਚ ਹਰ ਮਹੀਨੇ ਸਿੱਧਾ ਮਿਹਨਤਾਨਾ ਭੇਜਿਆ ਜਾਵੇ,ਹਰ ਸਕੂਲ ਵਿੱਚ 50ਬੱਚਿਆਂ ਤੱਕ ਘੱਟੋ ਘੱਟ ਦੋ ਵਰਕਰਾਂ ਰੱਖੀਆਂ ਜਾਣ,ਸਾਲ ਦੌਰਾਨ ਗਰਮ ਅਤੇ ਠੰਢੀ ਦੋ ਵਰਦੀਆਂ ਦਿੱਤੀਆਂ ਜਾਣ,ਹਰ ਵਰਕਰ ਦਾ ਘੱਟੋ ਘੱਟ ਪੰਜ ਲੱਖ ਰੁਪਏ ਦਾ ਮੁਫ਼ਤ ਬੀਮਾ ਕੀਤਾ ਜਾਵੇ,ਮਿੱਡ-ਡੇ-ਮੀਲ ਵਰਕਰਾਂ ਦੇ ਪਛਾਣ ਕਾਰਡ ਜਾਰੀ ਕੀਤੇ ਜਾਣ ਅਤੇ ਸਰਵਿਸ ਬੁੱਕਾਂ ਲਗਾਈਆਂ ਜਾਣ, ਵਰਕਰਾਂ ਤੋਂ ਖਾਣਾ ਬਣਾਉਣ ਅਤੇ ਬੱਚਿਆਂ ਨੂੰ ਖਵਾਉਂਣ ਤੋਂ ਬਿਨਾ ਜ਼ਬਰੀ ਹੋਰ ਕੰਮ ਲੈਣੇ ਬੰਦ ਕੀਤੇ ਜਾਣ ਆਦਿ ਮੰਗਾਂ ਨੂੰ ਲਾਗੂ ਕਰਨ ਦੇ ਸੰਬੰਧ ਵਿੱਚ ਮੁੱਖ ਮੰਤਰੀ ਪੰਜਾਬ ਦੇ ਨਾਂ ਹਲਕਾ ਵਿਧਾਇਕ ਰਾਹੀਂ ਮੰਗ ਪੱਤਰ ਭੇਜਿਆ ਗਿਆ ਹੈ।
ਮੰਗ ਪੱਤਰ ਭੇਜਣ ਸਮੇਂ ਮਨਜੀਤ ਕੌਰ, ਸੁਖਚੈਨ ਕੌਰ, ਰਾਜਵਿੰਦਰ ਕੌਰ,ਰਾਜ ਰਾਣੀ, ਬਲਵੀਰ ਕੌਰ, ਸਰਬਜੀਤ ਕੌਰ, ਬਲਦੇਵ ਕੌਰ, ਬਲਜਿੰਦਰ ਕੌਰ ਆਦਿ ਮਿੱਡ-ਡੇ-ਮੀਲ ਵਰਕਰਾਂ ਹਾਜ਼ਰ ਹੋਈਆਂ।
Comments
Post a Comment